ਅੰਮ੍ਰਿਤਸਰ ਕੋਮਾਂਤਰੀ ਏਅਰਪੋਰਟ ‘ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ , 18 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਸਮੇਤ 3 ਕਾਬੂ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਗਸਤ 2

ਕਸਟਮ ਵਿਭਾਗ ਨੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ 18 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਦੋਸ਼ੀਆਂ ਦੇ ਕਬਜ਼ੇ ‘ਚੋਂ 4000 ਸਿਗਰਟ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਕਸਟਮ ਅਧਿਕਾਰੀ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੇ ਹਨ।

ਕਸਟਮ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਦੋ ਕਾਰੋਬਾਰੀ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ lx138 ਰਾਹੀਂ ਸ਼ਾਰਜਾਹ ਤੋਂ ਸਿਗਰਟਾਂ ਦੀ ਵੱਡੀ ਖੇਪ ਭਾਰਤ ਲਿਆ ਰਹੇ ਹਨ, ਚੈਕਿੰਗ ਦੌਰਾਨ ਕਸਟਮ ਵਿਭਾਗ ਨੇ ਦੋ ਯਾਤਰੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 51 ਹਜ਼ਾਰ ਸਿਗਰਟ ਦੀਆਂ ਪੇਟੀਆਂ ਬਰਾਮਦ ਕੀਤੀਆਂ। ਜਿਸ ਦੀ ਬਾਜ਼ਾਰੀ ਕੀਮਤ 8 ਲੱਖ 67000 ਰੁਪਏ ਹੈ।

Leave a Reply

Your email address will not be published. Required fields are marked *

View in English