ਅੰਮ੍ਰਿਤਸਰ : ਨਵਜੋਤ ਸਿੱਧੂ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਸੰਦੀਪ ਕੁਮਾਰ ਵਲੋਂ ਖੁਦਕੁਸ਼ੀ

ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਗਵਾਹਾਂ ਦੀ ਹਾਜ਼ਰੀ ਵਿੱਚ ਸੰਦੀਪ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।

ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨ ਕਰ ਰਿਹਾ ਸੀ ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ।

Leave a Reply

Your email address will not be published. Required fields are marked *

View in English