ਇਹ ਲੋਕ ਬੰਗਲਾਦੇਸ਼ ਵਾਂਗ ਸਰਕਾਰ ਡੇਗਣਾ ਚਾਹੁੰਦੇ ਹਨ: ਰਾਜਨਾਥ ਸਿੰਘ ਨੇ ਰਾਹੁਲ ਗਾਂਧੀ ਅਤੇ ਕਾਂਗਰਸ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ:

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਪਾਰਟੀ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਦਿਆਂ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਇਹ ਨੇਤਾ ਬੰਗਲਾਦੇਸ਼ ਦੀ ਤਰਜ਼ ‘ਤੇ ਭਾਰਤ ਵਿੱਚ ਸਰਕਾਰ ਅਤੇ ਸੱਤਾ ਬਦਲਣਾ ਚਾਹੁੰਦੇ ਹਨ। ਰੱਖਿਆ ਮੰਤਰੀ ਅਨੁਸਾਰ ਇਨ੍ਹਾਂ ਦਾ ਇੱਕੋ-ਇੱਕ ਏਜੰਡਾ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਤਬਾਹ ਕਰਨਾ ਅਤੇ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ਵੱਲੋਂ ਦਿੱਲੀ ਵਿੱਚ ਲਗਾਤਾਰ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਸ਼ੁੱਕਰਵਾਰ ਨੂੰ ਆਪਣੇ ਬਿਆਨ ਵਿੱਚ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਅਰਾਜਕਤਾ ਦੀ ਰਾਜਨੀਤੀ ਵਿੱਚ ਮੋਹਰੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਨੇਤਾ ਪ੍ਰੈਸ ਕਾਨਫਰੰਸਾਂ ਵਿੱਚ ਖੁੱਲ੍ਹੇਆਮ ਐਲਾਨ ਕਰਦੇ ਹਨ ਕਿ ਉਨ੍ਹਾਂ ਨੇ ਸ਼ਾਸਨ ਬਦਲਣ ਲਈ ਬੰਗਲਾਦੇਸ਼ ਤੋਂ ਪ੍ਰੇਰਨਾ ਲਈ ਹੈ, ਜਦੋਂ ਕਿ ਬਾਕੀ ਨੇਤਾ ਬੇਸ਼ਰਮੀ ਨਾਲ ਚੁਣੀ ਹੋਈ ਸਰਕਾਰ ਨੂੰ ਡੇਗਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਮੁਤਾਬਕ ਵਿਰੋਧੀ ਧਿਰ ਦੇਸ਼ ਵਿਰੁੱਧ ਸਾਜ਼ਿਸ਼ ਰਚ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *

View in English