ਫੈਕਟ ਸਮਾਚਾਰ ਸੇਵਾ
ਬੈਂਗਲੁਰੂ , ਨਵੰਬਰ 10
ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀ ਚੋਟੀ ਦੀ ਲੀਡਰਸ਼ਿਪ ‘ਚ ਵੱਡਾ ਬਦਲਾਅ ਕੀਤਾ ਹੈ। ਭਾਜਪਾ ਹਾਈਕਮਾਂਡ ਨੇ ਅੱਜ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਦੇ ਪੁੱਤਰ ਅਤੇ ਮੌਜੂਦਾ ਵਿਧਾਇਕ ਬੀਵਾਈ ਵਿਜੇੇਂਦਰ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਬੀਵਾਈ ਵਿਜੇੇਂਦਰ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।







