ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 23
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਵਿੱਤੀ ਸਾਲ 2024-25 ਲਈ ਕੇਂਦਰੀ ਬਜਟ ਪੇਸ਼ ਕੀਤਾ। ਇਸ ‘ਚ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ ਹਨ, ਜਿਸ ਕਾਰਨ ਚੀਜ਼ਾਂ ਦੀਆਂ ਕੀਮਤਾਂ ਵੱਧ ਜਾਂ ਘਟ ਗਈਆਂ ਹਨ। ਆਓ ਜਾਣਦੇ ਹਾਂ ਬਜਟ ‘ਚ ਕਿਹੜੀਆਂ ਚੀਜ਼ਾਂ ਮਹਿੰਗੀਆਂ ਹੋ ਗਈਆਂ ਤੇ ਕਿਹੜੀਆਂ ਸਸਤੀਆਂ ਹੋ ਗਈਆਂ।
ਇਹ ਚੀਜ਼ਾਂ ਹੋਣਗੀਆਂ ਸਸਤੀਆਂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ‘ਚ ਵੱਡੀ ਰਾਹਤ ਦਿੱਤੀ ਹੈ। ਕੈਂਸਰ ਨਾਲ ਸਬੰਧਤ ਬਿਮਾਰੀਆਂ ‘ਚ ਵਰਤੀਆਂ ਜਾਣ ਵਾਲੀਆਂ ਮੈਡੀਕਲ ਦਵਾਈਆਂ ਤੇ ਉਪਕਰਨਾਂ ‘ਤੇ ਕਸਟਮ ਡਿਊਟੀ ਘਟਾ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ਔਰਤਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਸੋਨੇ ਅਤੇ ਚਾਂਦੀ ‘ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਇਸ ਨਾਲ ਸੋਨੇ-ਚਾਂਦੀ ਦੇ ਗਹਿਣੇ ਸਸਤੇ ਹੋ ਜਾਣਗੇ।
ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ, ਮੋਬਾਈਲ ਚਾਰਜਰ, ਬਿਜਲੀ ਦੀਆਂ ਤਾਰਾਂ, ਐਕਸਰੇ ਮਸ਼ੀਨਾਂ ਅਤੇ ਸੋਲਰ ਸੈੱਟਾਂ ‘ਤੇ ਵੀ ਟੈਕਸ ਘਟਾਇਆ ਹੈ। ਸਕਿਨ ਦੀਆਂ ਵਸਤਾਂ ਦੇ ਨਾਲ-ਨਾਲ ਝੀਂਗਾ ਦੀ ਕੀਮਤ ਵੀ ਹੇਠਾਂ ਆਵੇਗੀ। ਵਿੱਤ ਮੰਤਰੀ ਨੇ ਕੁਝ ਦੂਰਸੰਚਾਰ ਉਪਕਰਨਾਂ ‘ਤੇ ਬੇਸਿਕ ਕਸਟਮ ਡਿਊਟੀ ਵਧਾ ਦਿੱਤੀ ਹੈ। ਪਹਿਲਾਂ ਇਨ੍ਹਾਂ ਉਤਪਾਦਾਂ ‘ਤੇ 10 ਫੀਸਦੀ ਬੇਸਿਕ ਕਸਟਮ ਡਿਊਟੀ ਸੀ, ਪਰ ਹੁਣ ਇਹ 15 ਫੀਸਦੀ ਹੋਵੇਗੀ।
ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ
ਸਰਕਾਰ ਨੇ ਪਲਾਸਟਿਕ ਉਤਪਾਦਾਂ ‘ਤੇ ਕਸਟਮ ਡਿਊਟੀ ਵੀ ਵਧਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਬਜਟ ਤੋਂ ਬਾਅਦ ਪਲਾਸਟਿਕ ਦੀਆਂ ਬਣੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।ਸੋਲਰ ਸੈੱਲ ਜਾਂ ਸੋਲਰ ਮੋਡਿਊਲ ਬਣਾਉਣ ਲਈ ਵਰਤੇ ਜਾਣ ਵਾਲੇ ਸੋਲਰ ਗਲਾਸ ‘ਤੇ ਵੀ ਟੈਕਸ ਵਧਾ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਸੋਲਰ ਸਿਸਟਮ ਲਗਾਉਣਾ ਹੁਣ ਥੋੜ੍ਹਾ ਮਹਿੰਗਾ ਹੋ ਸਕਦਾ ਹੈ।







