ਫੈਕਟ ਸਮਾਚਾਰ ਸੇਵਾ
ਵਾਸ਼ਿੰਗਟਨ, ਜੁਲਾਈ 16
ਅਮਰੀਕਾ ਦੇ ਅਲਾਸਕਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ ਮੁਤਾਬਕ ਐਤਵਾਰ ਤੜਕੇ ਆਏ ਇਸ ਭੂਚਾਲ ਦੀ ਤੀਬਰਤਾ 7.4 ਦਰਜ ਕੀਤੀ ਗਈ।
USGS ਨੇ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਭੂਚਾਲ 9.3 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।







