ਦਿੱਲੀ ਆਬਕਾਰੀ ਮਾਮਲਾ :ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ 11 ਦਸੰਬਰ ਤੱਕ ਵਾਧਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਨਵੰਬਰ 21

ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਮਨੀਸ਼ ਸਿਸੋਦੀਆ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਹੈ।

ਅਦਾਲਤ ਨੇ ਮਾਮਲੇ ਦੀ ਲੰਮੀ ਸੁਣਵਾਈ ਕੀਤੀ ਅਤੇ ਨੋਟ ਕੀਤਾ ਕਿ ਈ.ਡੀ. ਦੁਆਰਾ ਮੁਲਜ਼ਮਾਂ ਦੇ ਕਈ ਦਸਤਾਵੇਜ਼ ਦਾਇਰ ਕਰਨੇ ਬਾਕੀ ਹਨ। ਇਸ ਦੌਰਾਨ ਅਦਾਲਤ ਨੇ ਵਕੀਲਾਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ 207 ਸੀ.ਆਰ.ਪੀ.ਸੀ. ਦੀ ਪਾਲਣਾ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਤਾਂ ਜੋ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋ ਸਕੇ। ਅਦਾਲਤ ਨੇ ਈ.ਡੀ. ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਬੇਨੋਏ ਬਾਬੂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ 24 ਨਵੰਬਰ ਬਹਿਸ ਲਈ ਮੁਕੱਰਰ ਕੀਤੀ ਹੈ।

Leave a Reply

Your email address will not be published. Required fields are marked *

View in English