ਦੇਸ਼ ਦੇ ਕਈ ਸੂਬਿਆਂ ‘ਚ ਬਦਲਿਆ ਮੌਸਮ ਦਾ ਮਿਜ਼ਾਜ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਨਵੰਬਰ 25

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਭਲਕੇ 26 ਨਵੰਬਰ ਨੂੰ ਦੱਖਣੀ ਰਾਜਸਥਾਨ ਵਿੱਚ ਭਾਰੀ ਬਾਰਿਸ਼ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਨਵੰਬਰ ਨੂੰ ਪੱਛਮੀ ਮੱਧ ਪ੍ਰਦੇਸ਼ ਨਾਲ ਲੱਗਦੇ ਪੂਰਬੀ ਖੇਤਰ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਬਾਰਿਸ਼ ਹੋਵੇਗੀ।

ਆਈਐਮਡੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਪਾਣੀ ਭਰੀਆਂ, ਕੱਚੀਆਂ ਸੜਕਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਪੱਛਮੀ ਮੱਧ ਪ੍ਰਦੇਸ਼, ਦੱਖਣੀ ਰਾਜਸਥਾਨ, ਦੱਖਣ-ਪੱਛਮੀ ਮੱਧ ਪ੍ਰਦੇਸ਼, ਉੱਤਰੀ ਮਰਾਠਵਾੜਾ, ਉੱਤਰੀ ਮੱਧ ਮਹਾਰਾਸ਼ਟਰ ਅਤੇ ਗੁਜਰਾਤ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

25 ਤੋਂ 27 ਨਵੰਬਰ ਦੇ ਦੌਰਾਨ ਉੱਤਰੀ ਮਹਾਰਾਸ਼ਟਰ, ਦੱਖਣ ਪੱਛਮੀ ਮੱਧ ਪ੍ਰਦੇਸ਼, ਪੂਰਬੀ ਗੁਜਰਾਤ ਅਤੇ ਦੱਖਣੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੂਫ਼ਾਨ ਦੇ ਨਾਲ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਵਿੱਚ ਤਾਮਿਲਨਾਡੂ ਅਤੇ ਕੇਰਲ ਸ਼ਾਮਲ ਹਨ। IMD ਨੇ ਉੱਤਰੀ ਕੇਰਲ, ਤਾਮਿਲਨਾਡੂ ਅਤੇ ਮਾਹੇ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ‘ਚ ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ ਅਤੇ ਦੱਖਣੀ ਰਾਜਸਥਾਨ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਵੀ ਠੰਢ ਨੇ ਦਸਤਕ ਦੇ ਦਿੱਤੀ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ ‘ਚ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ। 27 ਨਵੰਬਰ ਤੋਂ ਸਰਗਰਮ ਇੱਕ ਤਾਜ਼ਾ ਪੱਛਮੀ ਗੜਬੜੀ ਕਾਰਨ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English