ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਨਵਜੰਮੇ ਪੁੱਤਰ ਨੂੰ ਮਿਲਣ ਲਈ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਉਚੇਚੇ ਤੌਰ ‘ਤੇ ਸੰਗਰੂਰ ਪਹੁੰਚੇ। ਜਿੱਥੇ ਉਨ੍ਹਾਂ ਨੇ ਨਰਿੰਦਰ ਕੌਰ ਭਰਾਜ ਅਤੇ ਉਨ੍ਹਾਂ ਦੇ ਪੁੱਤਰ ਦੇ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
ਡਾ. ਗੁਰਪ੍ਰੀਤ ਕੌਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਦੇ ਵਿੱਚ ਲਿਖਿਆ ਹੈ- ‘ਅੱਜ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮਿਲਕੇ ਬੇਟੇ ਦੇ ਜਨਮ ਦੀਆਂ ਵਧਾਈਆਂ ਤੇ ਬੇਟੇ ਨੂੰ ਆਸ਼ੀਰਵਾਦ ਦਿੱਤਾ। ਰੱਬ ਬੱਚੇ ਨੂੰ ਖੁਸ਼ੀਆਂ ਤੇ ਤੰਦਰੁਸਤੀ ਬਖ਼ਸ਼ੇ ਨਾਲ ਹੀ ਉਹਨਾਂ ਦੇ ਸਾਰੇ ਪਰਿਵਾਰ ਨੂੰ ਵੀ ਛੋਟੇ ਦੇ ਬਹੁਤ ਹੀ ਪਿਆਰੇ ਮਹਿਮਾਨ ਦੇ ਆਉਣ ਦੀਆਂ ਬਹੁਤ-ਬਹੁਤ ਮੁਬਾਰਕਾਂ’







