ਪਰਵਿੰਦਰ ਝੋਟਾ ਕਤਲ ਕਾਂਡ: 12 ਦਿਨਾਂ ਬਾਅਦ ਵੀ ਅੰਤਿਮ ਸੰਸਕਾਰ ਅਧੂਰਾ; ਪਿਤਾ ਨੇ ਮਾਨਸਾ SSP ਦੇ ਤਬਾਦਲੇ ਦੀ ਕੀਤੀ ਮੰਗ, ਰਾਕੇਸ਼ ਟਿਕੈਤ ਅੱਜ ਪਹੁੰਚਣਗੇ

ਮਾਨਸਾ, 24 ਅਕਤੂਬਰ, 2026: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 12 ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਅੰਤਿਮ ਸੰਸਕਾਰ ਨਹੀਂ ਕੀਤਾ ਹੈ। ਹੁਣ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ, ਜਿੱਥੇ ਝੋਟਾ ਦੇ ਪਿਤਾ ਭੀਮ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਉਠਾਏ ਹਨ ਅਤੇ ਉਨ੍ਹਾਂ ਦੇ ਤੁਰੰਤ ਤਬਾਦਲੇ ਦੀ ਮੰਗ ਕੀਤੀ ਹੈ।

SIT ਦਾ ਦਾਅਵਾ ਅਤੇ ਪਰਿਵਾਰ ਦੀਆਂ ਮੰਗਾਂ

ਵਿਸ਼ੇਸ਼ ਜਾਂਚ ਟੀਮ (SIT) ਦੀ ਮੈਂਬਰ ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ 11 ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਇਸ ਦਾ ਲਿਖਤੀ ਪੱਤਰ ਵੀ ਸੌਂਪ ਦਿੱਤਾ ਗਿਆ ਹੈ।

ਦੂਜੇ ਪਾਸੇ, ਐਕਸ਼ਨ ਕਮੇਟੀ ਦੇ ਆਗੂ ਮਾਨਿਕ ਗੋਇਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ (DGP) ਦੇ ਅਸਤੀਫ਼ੇ ਤੋਂ ਬਿਨਾਂ ਕੋਈ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਮਾਨਸਾ ਵਿੱਚ ਝੋਟਾ ਦੇ ਨਾਂ ‘ਤੇ ਬਣਾਏ ਜਾਣ ਵਾਲੇ ਟਰੌਮਾ ਸੈਂਟਰ ਲਈ ਬਜਟ ਅਤੇ ਅਧਿਕਾਰਤ ਨੋਟੀਫਿਕੇਸ਼ਨ ਸਬੰਧੀ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ।

ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਗੇ ਮੁਲਾਕਾਤ

ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਸਮੇਤ ਵੱਖ-ਵੱਖ ਰਾਜਾਂ ਦੇ ਪ੍ਰਮੁੱਖ ਕਿਸਾਨ ਆਗੂ ਅੱਜ ਮਾਨਸਾ ਪਹੁੰਚ ਰਹੇ ਹਨ। ਉਹ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਉੱਤੇ ਚਰਚਾ ਕਰਨਗੇ।

Leave a Reply

Your email address will not be published. Required fields are marked *

View in English