ਪੰਜਾਬ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਜਾਰੀ: ਦਿਨ ਵੇਲੇ ਗਰਮੀ ਜਦਕਿ ਸਵੇਰ ਤੇ ਰਾਤ ਨੂੰ ਵਧੀ ਠੰਢ, ਬਿਜਲੀ ਦੀ ਮੰਗ ਵੀ ਘੱਟੀ

ਮੋਹਾਲੀ, 20 ਅਕਤੂਬਰ, 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਹੋਇਆ ਹੈ ਅਤੇ ਮੌਸਮ ਵਿਭਾਗ ਵੱਲੋਂ ਫ਼ਿਲਹਾਲ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਦਿਨ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ, ਜਦੋਂ ਕਿ ਸਵੇਰ ਅਤੇ ਰਾਤ ਦੇ ਸਮੇਂ ਤਾਪਮਾਨ ਡਿੱਗਣ ਕਾਰਨ ਹਲਕੀ ਠੰਢ ਦਾ ਅਹਿਸਾਸ ਹੋਣ ਲੱਗਾ ਹੈ, ਜਿਸ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਅੰਤਰ ਦੇਖਣ ਨੂੰ ਮਿਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਅਤੇ ਨਾਲ ਲੱਗਦੇ ਪੰਜਾਬ ਉੱਪਰ ਪੱਛਮੀ ਗੜਬੜੀ ਜ਼ਰੂਰ ਮੌਜੂਦ ਹੈ, ਪਰ ਮੌਸਮ ਵਿਭਾਗ ਨੇ 20 ਤੋਂ 26 ਅਕਤੂਬਰ ਤੱਕ ਕਿਸੇ ਵੀ ਤਰ੍ਹਾਂ ਦੀ ਮੌਸਮ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

ਮੌਸਮ ਵਿੱਚ ਆਈ ਇਸ ਤਬਦੀਲੀ ਅਤੇ ਸਵੇਰ ਵੇਲੇ ਠੰਢ ਵਧਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਖਪਤ ਵਿੱਚ ਭਾਰੀ ਕمی ਆਈ ਹੈ। ਪਹਿਲਾਂ ਜਿੱਥੇ ਸੂਬੇ ਦੀ ਬਿਜਲੀ ਦੀ ਮੰਗ 13,000 ਤੋਂ 15,000 ਮੈਗਾਵਾਟ ਦੇ ਵਿਚਕਾਰ ਚੱਲ ਰਹੀ ਸੀ, ਉੱਥੇ ਹੁਣ ਘੱਟ ਕੇ ਸਿਰਫ਼ 6,992 ਮੈਗਾਵਾਟ ਰਹਿ ਗਈ ਹੈ।

Leave a Reply

Your email address will not be published. Required fields are marked *

View in English