ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਗਸਤ 18
ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਵਾਂ ਪ੍ਰਭਾਰੀ ਮਿਲ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸਤੀਸ਼ ਪੂਨੀਆ ਪੰਜਾਬ ਭਾਜਪਾ ਦਾ ਨਵਾਂ ਪ੍ਰਭਾਰੀ ਨਿਯੁਕਤ ਕੀਤਾ ਹੈ। ਇਸੇ ਤਰਾਂ ਪੰਜਾਬ ਤੋਂ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਭਾਜਪਾ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ ਜਦਕਿ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਸਹਿ-ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ ਜੋ ਕਿ ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਤਿੰਨਾਂ ਰਾਜਾਂ ਵਿਚ ਪਾਰਟੀ ਗਤੀਵਿਧੀਆਂ ਦਾ ਤਾਲਮੇਲ ਬਣਾਉਣ ਦੇ ਯਤਨਾਂ ਦਾ ਹਿੱਸਾ ਹਨ।







