ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਅੱਜ: ‘ਆਪ’ ਸਰਕਾਰ ਲਿਆਏਗੀ ਵੋਟ ਚੋਰੀ ’ਤੇ ਮਤਾ, ਵਿਰੋਧੀ ਧਿਰ ਵੱਲੋਂ ਤਿੱਖੇ ਤੇਵਰ ਦਿਖਾਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 23 ਅਕਤੂਬਰ, 2026 : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ, ਜੋ ਕਿ ਸਵੇਰੇ 10:00 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਦੀ ਕਾਰਵਾਈ ਅਤੇ ਹੰਗਾਮੇ ਤੋਂ ਬਾਅਦ ਅੱਜ ਦੇ ਸੈਸ਼ਨ ਵਿੱਚ ਵੀ ਸੂਬੇ ਦੇ ਭਖਦੇ ਅਤੇ ਅਹਿਮ ਮੁੱਦਿਆਂ ‘ਤੇ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ। ਕਾਂਗਰਸ ਅਤੇ ਭਾਜਪਾ ਸਮੇਤ ਸਮੁੱਚੀ ਵਿਰੋਧੀ ਧਿਰ ਵੱਲੋਂ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੇ ਮੁੱਦੇ, ਮੁਲਾਜ਼ਮਾਂ ਦੀਆਂ ਹੜਤਾਲਾਂ ਅਤੇ ਹੋਰ ਜਲਵੰਤ ਮਾਮਲਿਆਂ ਨੂੰ ਲੈ ਕੇ ਸਰਕਾਰ ਨੂੰ ਘੇਰੇ ਜਾਣ ਦੀ ਪੂਰੀ ਸੰਭਾਵਨਾ ਹੈ।

ਉੱਧਰ, ਸੱਤਾਧਾਰੀ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਦੇ ਇਸ ਸੈਸ਼ਨ ਦੌਰਾਨ ‘ਵੋਟ ਚੋਰੀ’ ਦੇ ਮੁੱਦੇ ‘ਤੇ ਇੱਕ ਅਹਿਮ ਮਤਾ ਲਿਆਉਣ ਦੀ ਤਿਆਰੀ ਕੀਤੀ ਗਈ ਹੈ। ਪਹਿਲੇ ਦਿਨ ਦੀਆਂ ਛੋਟੀਆਂ ਬੈਠਕਾਂ ਅਤੇ ਤਲਖ਼ੀ ਤੋਂ ਬਾਅਦ ਅੱਜ ਸਦਨ ਦੇ ਅੰਦਰ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਬਹਿਸ ਅਤੇ ਰੌਲੇ-ਰੱਪੇ ਵਾਲਾ ਮਾਹੌਲ ਦੇਖਣ ਨੂੰ ਮਿਲ ਸਕਦਾ ਹੈ।

Leave a Reply

Your email address will not be published. Required fields are marked *

View in English