ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 8
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਪਿੱਛੇ ਨਹੀਂ ਹਟ ਰਿਹਾ ਹੈ। ਉਸ ਨੇ ਇਕ ਵਾਰ ਫਿਰ ਭੜਕਾਊ ਵੀਡੀਓ ਜਾਰੀ ਕਰ ਕੇ ਭਾਰਤ ਵਿਰੁੱਧ ਜ਼ਹਿਰ ਉਗਲਿਆ ਹੈ। ਪੰਨੂ ਨੇ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਜਾ ਰਹੇ ਰਾਮ ਮੰਦਰ ਪ੍ਰਾਣ ਪ੍ਰਤੀਸਥਾ ਖਿਲਾਫ ਭੀੜ ਭੜਕਾਉਣ ਦੀ ਕੋਸ਼ਿਸ਼ ਕੀਤੀ।
ਉਸ ਨੇ 22 ਜਨਵਰੀ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਅਯੁੱਧਿਆ ਤੱਕ ਦੇ ਹਵਾਈ ਅੱਡੇ ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ। ਅੱਜ ਜਾਰੀ ਭੜਕਾਊ ਸੰਦੇਸ਼ ਵੀਡੀਓ ‘ਚ ਪੰਨੂ ਨੇ ਵਿਸ਼ੇਸ਼ ਭਾਈਚਾਰੇ ਨੂੰ ਭਾਰਤ ਤੋਂ ਵੱਖਰਾ ਉਰਦਿਸਤਾਨ ਨਾਂ ਦਾ ਦੇਸ਼ ਬਣਾਉਣ ਲਈ ਕਿਹਾ ਹੈ। ਵੀਡੀਓ ‘ਚ ਇਸ ਪ੍ਰੋਗਰਾਮ ਦਾ ਵਿਰੋਧ ਕਰਨ ਦੀ ਗੱਲ ਕਹੀ ਗਈ ਹੈ। ਖਾਲਿਸਤਾਨ ਪੱਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਇਹ ਵੀਡੀਓ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਅਯੁੱਧਿਆ ‘ਚ ਰਾਮ ਮੰਦਿਰ ‘ਚ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।







