ਭਲਕੇ 13 ਜੂਨ ਨੂੰ ਹੋਵੇਗੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 12

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 13 ਜੂਨ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਸੰਸਦੀ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਜਾਵੇਗੀ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ।

Leave a Reply

Your email address will not be published. Required fields are marked *

View in English