ਭਾਜਪਾ ‘ਚ ਸ਼ਾਮਲ ਹੋਏ ਅਸ਼ੋਕ ਤੰਵਰ

ਫੈਕਟ ਸਮਾਚਾਰ ਸੇਵਾ

ਰੋਹਤਕ , ਜਨਵਰੀ 20

ਅਸ਼ੋਕ ਤੰਵਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਇਕ ਦਿਨ ਪਹਿਲਾਂ AAP ਤੋਂ ਅਸਤੀਫ਼ਾ ਦਿੱਤਾ ਸੀ, CM ਮਨੋਹਰ ਲਾਲ ਖੱਟੜ ਨੇ ਦਿੱਲੀ ਵਿਖੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਪਾਰਟੀ ਦੇ ਕਾਂਗਰਸ ਨਾਲ ਗੱਠਜੋੜ ਦਾ ਵਿਰੋਧ ਕੀਤਾ ਸੀ। ਪਾਰਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ’ਚ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਤੇ ਤੁਹਾਡੀ ਕਾਂਗਰਸ ਨਾਲ ਨੇੜਤਾ ਨੂੰ ਦੇਖਦਿਆਂ ਮੈਂ ਪਾਰਟੀ ’ਚ ਨੈਤਿਕ ਤੌਰ ’ਤੇ ਨਹੀਂ ਰਹਿ ਸਕਦਾ।

Leave a Reply

Your email address will not be published. Required fields are marked *

View in English