ਫੈਕਟ ਸਮਾਚਾਰ ਸੇਵਾ
ਲਖਨਊ, ਫਰਵਰੀ 20
ਕਾਂਗਰਸ ਨੇਤਾ ਰਾਹੁਲ ਗਾਂਧੀ ਮਾਣਹਾਨੀ ਮਾਮਲੇ ’ਚ ਅੱਜ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਸਥਾਨਕ ਅਦਾਲਤ ’ਚ ਪੇਸ਼ ਹੋਏ, ਜਿਥੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਰਾਹੁਲ ਗਾਂਧੀ ਨੂੰ 25,000 ਰੁਪਏ ਦੀ ਜ਼ਮਾਨਤ ਅਤੇ 25,000 ਰੁਪਏ ਦੇ ਜ਼ਮਾਨਤੀ ਬਾਂਡ ’ਤੇ ਜ਼ਮਾਨਤ ਮਿਲੀ ਹੈ। ਉਨ੍ਹਾਂ ਨੇ ਅਦਾਲਤ ਨੂੰ ਕਿਹਾ ਕਿ ਉਹ ਇਸ ਮਾਮਲੇ ’ਚ ਬੇਕਸੂਰ ਹਨ।
ਦੱਸ ਦੇਈਏ ਕਿ ਉਨ੍ਹਾਂ ਨੂੰ ਸੁਲਤਾਨਪੁਰ ਦੀ ਅਦਾਲਤ ਨੇ ਮਾਣਹਾਨੀ ਨਾਲ ਜੁੜੇ ਇਕ ਮਾਮਲੇ ਵਿਚ ਸੰਮਨ ਜਾਰੀ ਕੀਤਾ ਸੀ। ਮਾਮਲਾ ਕਰੀਬ 6 ਸਾਲ ਪੁਰਾਣਾ ਹੈ। ਦਰਅਸਲ ਰਾਹੁਲ ਨੇ 2018 ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਟਿੱਪਣੀ ਕੀਤੀ ਸੀ। ਇਸ ਟਿੱਪਣੀ ਨੂੰ ਮਾਣਹਾਨੀ ਦਾ ਮਾਮਲਾ ਦੱਸਦਿਆਂ ਭਾਜਪਾ ਆਗੂ ਵਿਜੇ ਮਿਸ਼ਰਾ ਨੇ ਕੇਸ ਦਾਇਰ ਕੀਤਾ ਸੀ।







