ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 4
ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਨੇ ਉਜਵਲਾ ਯੋਜਨਾ ਤਹਿਤ ਮਿਲਦੇ ਗੈਸ ਸਿਲੰਡਰ ‘ਤੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ ਯਾਨੀ ਹੁਣ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਿਲੰਡਰ 100 ਰੁਪਏ ਹੋਰ ਸਸਤਾ ਮਿਲੇਗਾ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਇਹ ਖੁਸ਼ਖਬਰੀ ਦਿੱਤੀ ਹੈ।
ਕੇਂਦਰ ਸਰਕਾਰ ਤੋਂ 300 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਮਿਲਣ ਤੋਂ ਬਾਅਦ ਦਿੱਲੀ ‘ਚ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ 603 ਰੁਪਏ ਵਿੱਚ ਮਿਲੇਗਾ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਮੁੰਬਈ ‘ਚ 602.50 ਰੁਪਏ, ਕੋਲਕਾਤਾ ਵਿੱਚ 629 ਰੁਪਏ ਤੇ ਚੇਨਈ ਵਿੱਚ 618.50 ਰੁਪਏ ਵਿੱਚ ਘਰੇਲੂ ਐਲਪੀਜੀ ਸਿਲੰਡਰ ਮਿਲੇਗਾ।







