ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, 22 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਇਕ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਵਲੋਂ ਰਾਜਾ ਵੜਿੰਗ ਵਿਰੁੱਧ ਦਿੱਤੇ ਗਏ ਕਥਿਤ ਇਤਰਾਜ਼ਯੋਗ ਅਤੇ ਬਦਨਾਮ ਕਰਨ ਵਾਲੇ ਬਿਆਨਾਂ ਦੇ ਸੰਬੰਧ ਵਿੱਚ ਜਾਰੀ ਕੀਤਾ ਗਿਆ ਹੈ।
ਇਸ ਨੋਟਿਸ ਵਿਚ ਰਾਜਾ ਵੜਿੰਗ ਦੇ ਵਕੀਲ ਵਲੋਂ 48 ਘੰਟਿਆਂ ਦੇ ਅੰਦਰ-ਅੰਦਰ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਅਤੇ ਆਪਣੇ ਬਿਆਨ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਤੈਅ ਸਮੇਂ ਵਿਚ ਜਵਾਬ ਨਾ ਮਿਲਣ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।







