ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਫ਼ਾਇ.ਰਿੰਗ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਗਸਤ 14

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉੱਪਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 12 ਅਗਸਤ ਦੀ ਰਾਤ ਨੂੰ ਕੁਝ ਅਣ-ਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਗੋਲੀ ਲੱਗਣ ਦਾ ਨਿਸ਼ਾਨ ਅਤੇ ਇਕ ਰੌਂਦ ਬਰਾਮਦ ਹੋਇਆ।

ਪਰਿਵਾਰਕ ਮੈਂਬਰਾਂ ਅਨੁਸਾਰ ਇਸ ਘਟਨਾ ਤੋਂ ਬਾਅਦ ਘਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਹਾਲਾਂਕਿ ਸੀ.ਸੀ.ਟੀ.ਵੀ. ਫੁਟੇਜ ਵਿਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ, ਪਰ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਵੀ ਚਿੰਤਾ ਅਤੇ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *

View in English