ਚੰਡੀਗੜ੍ਹ, 10 ਨਵੰਬਰ, 2026: ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਚੋਣਾਂ ਨਾ ਲੜਨ ਸਬੰਧੀ ਆਏ ਆਪਣੇ ਬਿਆਨ ‘ਤੇ ਸਪਸ਼ਟੀਕਰਨ ਜਾਰੀ ਕੀਤਾ ਹੈ। ਜੇਲ੍ਹ ਵਿੱਚ ਬੰਦ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਸਰਕਾਰੀ ਐੱਸ.ਟੀ.ਡੀ. (STD) ਰਾਹੀਂ ਸੰਪਰਕ ਕੀਤਾ ਸੀ ਅਤੇ ਆਪਣੇ ਫੇਸਬੁੱਕ ਪੇਜ਼ ਸੰਭਾਲਣ ਵਾਲੇ ਰਾਹੀਂ ਇਹ ਜਾਣਕਾਰੀ ਸੰਗਤ ਨਾਲ ਸਾਂਝੀ ਕਰਵਾਈ ਸੀ।
ਲਾਲਜੀਤ ਭੁੱਲਰ ਨੇ ਮੀਡੀਆ ਚੈਨਲਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਇਸ ਮੁੱਦੇ ‘ਤੇ ਕੋਈ ਵੀ ਚਰਚਾ, ਬਹਿਸ ਜਾਂ ਲਿਖਤ-ਪੜ੍ਹਤ ਨਾ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਨਾ ਲੜਨ ਦਾ ਫੈਸਲਾ ਉਨ੍ਹਾਂ ਦਾ ਪੂਰੀ ਤਰ੍ਹਾਂ ਨਿੱਜੀ ਹੈ। ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਜੁਡੀਸ਼ੀਅਲ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ।







