ਸਿਆਸੀ ਧਮਾਕਾ: ਪੰਜਾਬ ਦੇ ਤਿੰਨ ਵੱਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਜਪਾ ਵਿੱਚ ਹੋਏ ਸ਼ਾਮਲ

ਚੰਡੀਗੜ੍ਹ/ਨਵੀਂ ਦਿੱਲੀ, 2 ਨਵੰਬਰ, 2026 ( : ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਤਿੰਨ ਚਰਚਿਤ ਵਿਧਾਇਕਾਂ—ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਨਵੀਂ ਦਿੱਲੀ ਵਿਖੇ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ।

ਦਿੱਲੀ ਵਿੱਚ ਪਾਰਟੀ ਦੇ ਉੱਚ ਆਗੂਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਤਿੰਨਾਂ ਵਿਧਾਇਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਆਗੂਆਂ ਵੱਲੋਂ ਪਿਛਲੇ ਕੁਝ ਦਿਨਾਂ ਅਤੇ ਅੱਜ ਹੀ ਵਿਧਾਨ ਸਭਾ ਮੈਂਬਰੀ ਅਤੇ ਪਾਰਟੀਆਂ ਤੋਂ ਅਸਤੀਫ਼ੇ ਦਿੱਤੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਨੂੰ ਅੱਜ ਅੰਤਿਮ ਮੋਹਰ ਲੱਗ ਗਈ ਹੈ। ਇਸ ਸਿਆਸੀ ਘਟਨਾਕ੍ਰਮ ਨਾਲ ਪੰਜਾਬ ਦੀ ਸਿਆਸਤ ਵਿੱਚ ਨਾਟਕੀ ਬਦਲਾਅ ਆਉਣ ਦੀ ਪੂਰੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English