ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 14
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ ਸਵੇਰੇ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਸੂਬੇ ‘ਚ ਬਣੇ ਸਿਆਸੀ ਹਾਲਾਤ ਖਾਸ ਕਰਕੇ ਕਿਸਾਨ ਅੰਦੋਲਨ ਤੇ ਬਹੁਜਨ ਸਮਾਜ ਪਾਰਟੀ ਨਾਲ ਚੋਣ ਸਮਝੌਤਾ ਟੁੱਟਣ ਤੋਂ ਬਾਅਦ ਐਮਰਜੈਂਸੀ ਮੀਟਿੰਗ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਕਾਰਨ ‘ਪੰਜਾਬ ਬਚਾਓ ਯਾਤਰਾ’ ਵੀ ਮੁਲਤਵੀ ਕਰ ਦਿੱਤੀ ਹੈ।







