ਅਗਨੀਪੱਥ ਭਰਤੀ ਦੌਰਾਨ ਤਿੱਬੜੀ ਕੈਂਟ ਵਿਖੇ ਦੌੜਦੇ ਸਮੇਂ ਇਕ ਨੌਜਵਾਨ ਦੀ ਮੌਤ ,ਦੂਜਾ ਗੰਭੀਰ ਜ਼ਖ਼ਮੀ

ਫੈਕਟ ਸਮਾਚਾਰ ਸੇਵਾ

ਪੁਰਾਣਾ ਸ਼ਾਲਾ, ਸਤੰਬਰ 4

ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਤਿੱਬੜੀ ਕੈਂਟ ਵਿਖੇ ਚੱਲ ਰਹੀ 14 ਰੋਜ਼ਾ ਅਗਨੀਪੱਥ ਭਰਤੀ ਦੇ ਅੱਜ ਚੌਥੇ ਦਿਨ ਨੌਜਵਾਨਾਂ ਦੀ ਚੱਲ ਰਹੀ ਦੌੜ ਦੌਰਾਨ ਇਕ ਨੌਜਵਾਨ ਦੀ ਡਿੱਗਣ ਨਾਲ ਮੌਤ ਹੋ ਗਈ। ਜਦੋਂਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜੋ ਕਿ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਸ਼ਵਨੀ ਕੁਮਾਰ ਉਰਫ਼ ਸੰਨ੍ਹੀ ਪੁੱਤਰ ਬਲਕਾਰ ਚੰਦ ਵਾਸੀ ਪਿੰਡ ਅਖਰੋਟਾ ਥਾਣਾ ਤਾਰਾਗੜ੍ਹ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ। ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

View in English