ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 20
ਅਗਲੇ 24 ਘੰਟਿਆਂ ਵਿੱਚ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਦਰਅਸਲ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਦੇ ਕੁਝ ਹਿੱਸਿਆਂ ‘ਚ ਬਾਰਿਸ਼ ਦੇ ਨਾਲ ਗੜੇਮਾਰੀ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਪੱਛਮੀ ਹਿਮਾਲੀਅਨ ਖੇਤਰ ‘ਚ ਪੱਛਮੀ ਗੜਬੜੀ ਇਕ ਵਾਰ ਫਿਰ ਜ਼ੋਰ ਫੜ ਲਵੇਗੀ, ਜਿਸ ਕਾਰਨ ਇਸ ਖੇਤਰ ‘ਚ ਭਾਰੀ ਬਾਰਿਸ਼ ਦੇ ਨਾਲ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਵਧ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਤੇਲੰਗਾਨਾ ‘ਚ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਤੇਲੰਗਾਨਾ, ਝਾਰਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਮੱਧ ਭਾਰਤ ਦੇ ਕੁਝ ਹਿੱਸਿਆਂ ਤੋਂ ਇਲਾਵਾ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੌਸਮ ਬਦਲ ਸਕਦਾ ਹੈ। ਅਨੁਮਾਨ ਮੁਤਾਬਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਹਿਮਾਚਲ ਦੇ ਕੁਝ ਹਿੱਸਿਆਂ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ‘ਚ ਪਹਾੜੀ ਰਾਜਾਂ ‘ਚ ਗੜੇਮਾਰੀ ਦੇ ਨਾਲ-ਨਾਲ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਜਾ ਰਹੀ ਹੈ।







