ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੁਲਾਈ 31
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਮੈਡੀਕਲ ਅਤੇ ਹੋਰ ਖਰਚਿਆਂ ਲਈ ਬੈਂਕ ਖਾਤੇ ਤੋਂ ਕੁਝ ਰਕਮ ਕਢਵਾਉਣ ਦੀ ਇਜਾਜ਼ਤ ਮੰਗੀ ਹੈ। ਇਸ ਅਰਜ਼ੀ ‘ਤੇ ਅਦਾਲਤ ‘ਚ 4 ਅਗਸਤ ਨੂੰ ਸੁਣਵਾਈ ਹੋਵੇਗੀ। ਅਦਾਲਤ ਨੇ ਅੱਜ ਸੀਬੀਆਈ ਨੂੰ ਬਾਕੀ ਮੁਲਜ਼ਮਾਂ ਨੂੰ ਦਸਤਾਵੇਜ਼ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ ਲਈ ਅਗਲੀ ਤਰੀਕ 22 ਅਗਸਤ ਤੈਅ ਕੀਤੀ ਗਈ ਹੈ।







