ਅਦਾਲਤ ਵਲੋਂ ਕੇ. ਕਵਿਤਾ ਦੀ ਨਿਆਇਕ ਹਿਰਾਸਤ ‘ਚ ਵਾਧਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 9

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਇਸ ਤੋਂ ਪਹਿਲਾਂ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ।

Leave a Reply

Your email address will not be published. Required fields are marked *

View in English