ਫੈਕਟ ਸਮਾਚਾਰ ਸੇਵਾ
ਮੁੰਬਈ, ਫਰਵਰੀ 20
ਅਨੁਪਮਾ ਫੇਮ ਅਦਾਕਾਰ ਰਿਤੂਰਾਜ ਸਿੰਘ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਆਪਣੀ ਦਮਦਾਰ ਅਦਾਕਾਰੀ ਨਾਲ ਸਿਨੇਮਾ ਦੀ ਦੁਨੀਆ ’ਚ ਡੂੰਘੀ ਛਾਪ ਛੱਡਣ ਵਾਲੇ ਮਸ਼ਹੂਰ ਅਦਾਕਾਰ ਰਿਤੂਰਾਜ ਸਿੰਘ ਦਾ 59 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਰਿਤੂਰਾਜ ਦੇ ਕਰੀਬੀ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।







