ਲੁਧਿਆਣਾ, 27 ਸਤੰਬਰ, 2026: ਬਲਾਤਕਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਅਮਰਜੀਤ ਚਾਵਲਾ ਖ਼ਿਲਾਫ਼ ਪੰਜਾਬ ਪੁਲਿਸ ਨੇ ਆਪਣੀ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਮਾਮਲੇ ਦੀ ਜਾਂਚ ਨੂੰ ਤੇਜ਼ ਕਰਦਿਆਂ ਪੁਲਿਸ ਟੀਮ ਨੇ ਲੁਧਿਆਣਾ ਸਥਿਤ ਚਾਵਲਾ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ।
ਜਾਣਕਾਰੀ ਅਨੁਸਾਰ, ਅਮਰਜੀਤ ਚਾਵਲਾ ਬਲਾਤਕਾਰ ਦੇ ਗੰਭੀਰ ਦੋਸ਼ਾਂ ਹੇਠ ਨਾਮਜ਼ਦ ਹੋਣ ਤੋਂ ਬਾਅਦ ਤੋਂ ਹੀ ਲਗਾਤਾਰ ਫਰਾਰ ਚੱਲ ਰਿਹਾ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਸੰਭਾਵਿਤ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।







