ਅਮਰਨਾਥ ਯਾਤਰਾ : 41ਵੇਂ ਦਿਨ ਹੀ ਸ਼ਰਧਾਲੂਆਂ ਦੀ ਗਿਣਤੀ 4 ਲੱਖ ਤੋਂ ਪਾਰ, ਕਈ ਦੇਸ਼ਾਂ ਤੋਂ ਪਹੁੰਚੇ ਸ਼ਰਧਾਲੂ

ਫੈਕਟ ਸਮਾਚਾਰ ਸੇਵਾ

ਜੰਮੂ , ਅਗਸਤ 13

ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਪ੍ਰਬੰਧ, ਸੰਪੂਰਨ ਸੁਰੱਖਿਆ ਅਤੇ ਹੋਰ ਸਹੂਲਤਾਂ ਕਾਰਨ ਇਸ ਵਾਰ ਅਮਰਨਾਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। 41ਵੇਂ ਦਿਨ ਹੀ ਸ਼ਰਧਾਲੂਆਂ ਦੀ ਗਿਣਤੀ 4,28,318 ਨੂੰ ਪਾਰ ਕਰ ਗਈ ਹੈ। ਅਮਰੀਕਾ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਮਲੇਸ਼ੀਆ ਸਮੇਤ ਕਈ ਦੇਸ਼ਾਂ ਦੇ ਸ਼ਰਧਾਲੂ ਪਵਿੱਤਰ ਸ਼੍ਰੀ ਅਮਰਨਾਥ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ।

ਦੱਸ ਦੇਈਏ ਕਿ ਪਿਛਲੇ ਸਾਲ ਕੁੱਲ 3, 04, 493 ਯਾਤਰੀ ਅਮਰਨਾਥ ਗੁਫਾ ਪਹੁੰਚੇ ਸਨ। ਕੇਂਦਰ ਸਰਕਾਰ ਦੇ ਸੂਤਰਾਂ ਅਨੁਸਾਰ 62 ਦਿਨਾਂ ਦੀ ਸ਼੍ਰੀ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ 31 ਅਗਸਤ ਤੱਕ ਜਾਰੀ ਰਹੇਗੀ। ਯਾਤਰਾ ਦੇ ਸ਼ੁਰੂ ਹੋਣ ਦੇ 41ਵੇਂ ਦਿਨ 10 ਅਗਸਤ ਤੱਕ 4,28,318 ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ। ਹਾਲਾਂਕਿ 23 ਜੁਲਾਈ ਨੂੰ ਪਵਿੱਤਰ ਗੁਫਾ ‘ਚ ਮੌਜੂਦ ਸ਼ਿਵਲਿੰਗ ਪਿਘਲ ਗਿਆ ਸੀ। ਇਸ ਦੇ ਬਾਵਜੂਦ ਵੀ ਸ਼ਰਧਾਲੂਆਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ। ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰਦੇ ਰਹੇ। ਇਹ ਵੱਖਰੀ ਗੱਲ ਹੈ ਕਿ ਹਾਲ ਹੀ ਵਿੱਚ ਰੋਜ਼ਾਨਾ ਯਾਤਰੀਆਂ ਦੀ ਗਿਣਤੀ ਵਿੱਚ ਮਾਮੂਲੀ ਕਮੀ ਆਈ ਹੈ।

Leave a Reply

Your email address will not be published. Required fields are marked *

View in English