ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਅਤੇ ਫਸਟ ਲੇਡੀ ਜਿਲ ਬਾਇਡਨ ਨੇ ਉੜੀਸਾ ਰੇਲ ਹਾਦਸੇ ਵਿਚ 288 ਮੁਸਾਫਰਾਂ ਦੀ ਮੌਤ ਹੋਣ ਅਤੇ 1000 ਤੋਂ ਜ਼ਿਆਦਾ ਫੱਟੜ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਹਨਾਂ ਕਿਹਾ ਕਿ ਉਹ ਬਾਲਾਸੋਰ ਜ਼ਿਲ੍ਹੇ ਵਿਚ ਖੌਫਨਾਕ ਰੇਲ ਹਾਦਸੇ ਦੀ ਖਬਰ ਸੁਣ ਕੇ ਬਹੁਤ ਦੁਖੀ ਹਨ। ਜਿਹਨਾਂ ਨੇ ਆਪਣੇ ਪਿਆਰੇ ਗੁਆਏ ਤੇ ਜੋ ਫੱਟੜ ਹੋਏ, ਸਾਡੀਆਂ ਦੁਆਵਾਂ ਉਹਨਾਂ ਦੇ ਨਾਲ ਹਨ। ਇਸ ਬਾਰੇ ਵ੍ਹਾਈਟ ਹਾਊਸ ਨੇ ਅਧਿਕਾਰਤ ਤੌਰ ’ਤੇ ਬਿਆਨ ਜਾਰੀ ਕੀਤਾ ਹੈ।







