ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 1
ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੁਜਰਾਤ ਵਿਚ ਚੋਣ ਸਰਗਮੀਆਂ ਵਧਾ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ ਅਤੇ ਅਹਿਮਦਾਬਾਦ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।







