ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਈ 17

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਦਾ ਆਸ਼ੀਰਵਾਦ ਲਿਆ।

ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਅਰਦਾਸ ਕੀਤੀ ਹੈ। ਅਸੀਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਭਲਾਈ ਲਈ ਮਾਤਾ ਅੱਗੇ ਅਰਦਾਸ ਕਰਦੇ ਹਾਂ ਕਿ ਮਾਂ ਦਾ ਆਸ਼ੀਰਵਾਦ ਹਮੇਸ਼ਾ ਲੋਕਾਂ ‘ਤੇ ਬਣਿਆ ਰਹੇ, ਇਹੀ ਮੇਰੀ ਕਾਮਨਾ ਹੈ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਪੰਜਾਬ ਆਏ ਹਨ। ਉਨ੍ਹਾਂ ਅੰਮ੍ਰਿਤਸਰ ਵਿੱਚ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਸਮਰਥਕ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English