ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 7
ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਦੀ ਪਾਲਣਾ ਨਾ ਕਰਨ ‘ਤੇ ਈਡੀ ਦੀ ਦੂਜੀ ਸ਼ਿਕਾਇਤ ‘ਤੇ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ।







