ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 24
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੀਂ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਦਿੱਲੀ ਹਾਈ ਕੋਰਟ ਦੇ ਅੰਤਰਿਮ ਰੋਕ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਹੇਠਲੀ ਅਦਾਲਤ ਨੇ 20 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ, ਪਰ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਇਸ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ।
ਤਾਜ਼ਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਮਾਨਤ ‘ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ 26 ਜੂਨ ਤੱਕ ਮੁਲਤਵੀ ਕਰ ਦਿੱਤੀ।







