ਅਸਾਮ : ਡਾਕਟਰਾਂ ਨੇ ਮ੍ਰਿਤਕ ਐਲਾਨਿਆ ਬੱਚਾ, ਅੰਤਿਮ ਸੰਸਕਾਰ ਦੌਰਾਨ ਨਿਕਲਿਆ ਜ਼ਿੰਦਾ, ਹਸਪਤਾਲ ਖ਼ਿਲਾਫ਼ FIR ਦਰਜ

ਫੈਕਟ ਸਮਾਚਾਰ ਸੇਵਾ

ਸਿਲਚਰ , ਅਕਤੂਬਰ 5

ਅਸਾਮ ਦੇ ਸਿਲਚਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜਣੇਪੇ ਦੌਰਾਨ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜਿਸ ਨਵਜੰਮੇ ਬੱਚੇ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ, ਉਹ ਅੰਤਿਮ ਸੰਸਕਾਰ ਦੌਰਾਨ ਜ਼ਿੰਦਾ ਪਾਇਆ ਗਿਆ ।

ਇਹ ਘਟਨਾ ਮੰਗਲਵਾਰ ਦੀ ਹੈ , ਜਦੋਂ ਗਰਭਵਤੀ ਔਰਤ ਨੂੰ ਸਿਲਚਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੂੰ ਉਸ ਦੀ ਡਿਲੀਵਰੀ ਪ੍ਰਕਿਰਿਆ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਮਾਂ ਅਤੇ ਬੱਚੇ ਵਿੱਚੋਂ ਕਿਸੇ ਇੱਕ ਨੂੰ ਹੀ ਬਚਾਇਆ ਜਾ ਸਕਦਾ ਹੈ। ਬੱਚੇ ਦੇ ਪਿਤਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੇ ਜਣੇਪੇ ਦੀ ਇਜਾਜ਼ਤ ਦੇ ਦਿੱਤੀ ਸੀ। ਹਾਲਾਂਕਿ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਉਸ ਦੀ ਪਤਨੀ ਨੇ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ ਹੈ। ਬੁੱਧਵਾਰ ਸਵੇਰੇ ਉਨ੍ਹਾਂ ਨੂੰ ਬੱਚੇ ਦੀ ਲਾਸ਼ ਅਤੇ ਮੌਤ ਦਾ ਸਰਟੀਫਿਕੇਟ ਦਿੱਤਾ ਗਿਆ ਸੀ।

Leave a Reply

Your email address will not be published. Required fields are marked *

View in English