ਅਸਾਮ ਵਿੱਚ ਹੜ੍ਹ ਕਾਰਨ ਸਥਿਤੀ ਗੰਭੀਰ, ਬ੍ਰਹਮਪੁੱਤਰ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਫੈਕਟ ਸਮਾਚਾਰ ਸੇਵਾ

ਗੁਹਾਟੀ , ਅਗਸਤ 28

ਅਸਾਮ ਵਿੱਚ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬ੍ਰਹਮਪੁੱਤਰ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਡਿਬਰੂਗੜ੍ਹ ‘ਚ ਬ੍ਰਹਮਪੁੱਤਰ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ।

ਹੇਠਲੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਦੇ ਘਰਾਂ ‘ਚ ਪਾਣੀ ਭਰਨ ਕਾਰਨ ਉਨ੍ਹਾਂ ਨੂੰ ਆਪਣਾ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ ਹੈ। ਹੁਣ ਤੱਕ 6 ਜ਼ਿਲ੍ਹਿਆਂ ਵਿੱਚ 53,000 ਤੋਂ ਵੱਧ ਲੋਕ ਹੜ੍ਹਾਂ ਕਾਰਨ ਫਸੇ ਹੋਏ ਹਨ। ਕਰੀਬ 3000 ਹੈਕਟੇਅਰ ਫਸਲੀ ਰਕਬਾ ਪਾਣੀ ਵਿਚ ਡੁੱਬ ਗਿਆ ਹੈ। ਸਥਾਨਕ ਲੋਕ ਹੜ੍ਹਾਂ ਦੀ ਮਾਰ ਹੇਠ ਆ ਕੇ ਸੜਕਾਂ ‘ਤੇ ਰਹਿਣ ਲਈ ਮਜਬੂਰ ਹਨ।

Leave a Reply

Your email address will not be published. Required fields are marked *

View in English