ਫੈਕਟ ਸਮਾਚਾਰ ਸੇਵਾ
ਜਲੰਧਰ , ਮਾਰਚ 20
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦਾ ਪਾਸਪੋਰਟ ਜਲੰਧਰ ਪੁਲਿਸ ਵਲੋਂ ਜ਼ਬਤ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਨੇ ਪੰਜਾਬ ਪੁਲਿਸ ਦੇ ਸਾਹਮਣੇ ਸਰੰਡਰ ਕਰ ਦਿੱਤਾ ਸੀ। ਪੁਲਿਸ ਦਾ ਦਾਅਵਾ ਹੈ ਕਿ ਉਸ ਨੇ ਰਾਤ 2 ਵਜੇ ਜਲੰਧਰ ਪੁਲਿਸ ਸਾਹਮਣੇ ਸਰੰਡਰ ਕੀਤਾ ਸੀ। ਇਹ ਉਹੀ ਵਿਅਕਤੀ ਹੈ ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਹੈ ਤੇ ਉਸ ਦੀ ਗੱਡੀ ਵੀ ਹਰ ਸਮੇਂ ਡਰਾਈਵ ਕਰਦਾ ਸੀ।
ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਦੀ ਮਰਸੀਡੀਜ਼ ਕਾਰ ਨੂੰ ਵੀ ਪੁਲਿਸ ਵਲੋਂ ਜ਼ਬਤ ਕਰ ਲਿਆ ਗਿਆ ਹੈ। ਇਹ ਸਾਰੀ ਕਾਰਵਾਈ ਜਲੰਧਰ ਪੁਲਿਸ ਵਲੋਂ ਕੀਤੀ ਗਈ ਹੈ। ਕਾਰ ‘ਚੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਗਏ ਹਨ।
ਪੁਲਿਸ ਵਲੋਂ ਅੰਮ੍ਰਿਤਪਾਲ ਦੀ ਭਾਲ ‘ਤੇ ਗ੍ਰਿਫ਼ਤਾਰੀ ਲਈ ਸਰਚ ਆਪਰੇਸ਼ਨ ਅਜੇ ਜਾਰੀ ਹੈ।







