ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ‘ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 10

ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ‘ਚ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ ‘ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

View in English