ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਕੀਤਾ ਬੰਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 7

ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ ‘ਤੇ ਉਸ ਦੇ ਕਰੀਬ 11,000 ਫਾਲੋਅਰਜ਼ ਹਨ। ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ ‘ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ। ਅੰਮ੍ਰਿਤਪਾਲ ਦਿੱਲੀ ‘ਚ ਕਿਸਾਨ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਸਿੱਖ ਪੰਥ ਦਾ ਝੰਡਾ ਲਹਿਰਾਉਣ ਦੌਰਾਨ ਚਰਚਾ ‘ਚ ਆਇਆ ਸੀ। ਘਟਨਾ ਤੋਂ ਬਾਅਦ ਉਸ ਦੀ ਕਾਫੀ ਆਲੋਚਨਾ ਵੀ ਹੋਈ ਸੀ। ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਫਿਲਹਾਲ ਉਹ ‘ਵਾਰਿਸ ਪੰਜਾਬ’ ਦਾ ਮੁਖੀ ਹੈ।

ਜਿਕਰਯੋਗ ਹੈ ਕਿ ਅਦਾਕਾਰ ਦੀਪ ਸਿੱਧੂ ਨੇ 2021 ‘ਚ ‘ਵਾਰਿਸ ਪੰਜਾਬ ਦੇ’ ਦੀ ਨੀਂਹ ਰੱਖੀ ਸੀ। ਕਿਸਾਨ ਮਾਰਚ ਦੌਰਾਨ ਦੀਪ ਸਿੱਧੂ ਨੇ ਵੀ ਲਾਲ ਕਿਲ੍ਹੇ ਵੱਲ ਕੂਚ ਕੀਤਾ ਸੀ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਮੇਤ ਹੋਰ ਕਈ ਮੁਲਜ਼ਮਾਂ ਖਿਲਾਫ਼ FIR ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

Leave a Reply

Your email address will not be published. Required fields are marked *

View in English