ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਹੋਇਆ ਐਲਾਨ

ਫੈਕਟ ਸਮਾਚਾਰ ਸੇਵਾ

ਸ੍ਰੀ ਮੁਕਤਸਰ ਸਾਹਿਬ , ਜਨਵਰੀ 14

ਸ੍ਰੀ ਮੁਕਤਸਰ ਸਾਹਿਬ ‘ਚ ਮੇਲਾ ਮਾਘੀ ਮੌਕੇ ਪੰਥ ਬਚਾਓ ਪੰਜਾਬ ਬਚਾਓ ਦੇ ਨਾਮ ਹੇਠ ਸ਼ਹਿਰ ਦੇ ਬਠਿੰਡਾ ਰੋਡ ‘ਤੇ ਪੰਥਕ ਕਾਨਫਰੰਸ ਹੋਈ ਜਿਸ ਵਿਚ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਪਹੁੰਚੇ। ਇਸ ਦੌਰਾਨ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਨਾਂ ਵੀ ਐਲਾਨ ਦਿੱਤਾ ਗਿਆ। ਚੋਣ ਕਮਿਸ਼ਨ ਨੂੰ ਤਿੰਨ ਨਾਂ ਭੇਜੇ ਗਏ ਸਨ ਜਿਨ੍ਹਾਂ ਵਿਚੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਂ ‘ਤੇ ਮੋਹਰ ਲੱਗੀ।

ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਦੋ ਸੋਚਾਂ ਦੀ ਲੜਾਈ ਹੈ ਇਕ ਸੋਚ ਦਿੱਲੀ ਦੀ ਹੈ ਜੋਂ ਕਿ ਕਿਸਾਨਾਂ ਦੀਆਂ ਜਾਨਾਂ ਲੇ ਰਹੀ ਹੈ। ਦਿੱਲੀ ਦੀ ਸੋਚ ਸਿੱਖ ਕੌਮ ਦਾ ਨੁਕਸਾਨ ਕਰਵਾ ਰਹੀ ਹੈ। ਦਿੱਲੀ ਦੀ ਸੋਚ ਬੰਦੀ ਸਿੰਘਾਂ ਨੂੰ ਬੰਦੀ ਬਣਾ ਕੇ ਰੱਖਣਾ ਚਾਹੁੰਦੀ ਹੈ, ਦਿੱਲੀ ਦੀ ਸੋਚ ਪੰਥ ਤੇ ਪੰਜਾਬ ਦਾ ਨੁਕਸਾਨ ਕਰਵਾ ਰਹੀ ਹੈ, ਦਿੱਲੀ ਦੀ ਸੋਚ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਟੇਜ ‘ਤੇ ਨਵੀਂ ਪਾਰਟੀ ਦਾ ਐਲਾਨ ਹੋਣਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਜਿੱਤ ਵੀ ਗਿਆ ਹੈ ਜੋ ਕਿ ਜੇਲ੍ਹ ਵਿਚੋਂ ਬਾਹਰ ਵੀ ਆਵੇਗਾ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਐਲਾਨ ਪੰਜਾਬ ‘ਚ ਨਵਾਂ ਰੰਗ ਭਰੇਗਾ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਪਾਲ ਸਿੰਘ ਨੇ ਕਿਹਾ ਕਿ ਜਦੋਂ ਤਕ ਪੰਜਾਬ ਦੀ ਖੇਤਰੀ ਪਾਰਟੀ ਨਹੀਂ ਬਣਦੀ, ਉਦੋਂ ਤਕ ਪੰਜਾਬ ਬਾਰੇ ਕੋਈ ਨਹੀਂ ਸੋਚੇਗਾ। ਉਨ੍ਹਾਂ ਕਿਹਾ ਕਿ ਹੁਣ ਇਕ ਨਵੀਂ ਸਾਜ਼ਿਸ਼ ਤਹਿਤ ਉਹ ਅੰਮ੍ਰਿਤਪਾਲ ਨੂੰ ਗੈਂਗਸਟਰ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Leave a Reply

Your email address will not be published. Required fields are marked *

View in English