ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਗਸਤ 9
ਸੁਪਰੀਮ ਕੋਰਟ ਨੇ ਅੱਜ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਚੁਣੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਚੁਣੇ ਗਏ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਐੱਨਐੱਸਏ ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਆਪਣੀ ਰਿਹਾਈ ਦੀ ਮੰਗ ਕੀਤੀ ਸੀ।







