ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਪ੍ਰੈਲ 23
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਸਰੰਡਰ ਕੀਤਾ ਹੈ।
ਇਹ ਵੀ ਰਿਪੋਰਟ ਹੈ ਕਿ ਉਸਨੂੰ ਵੀ ਤੁਰੰਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਰਾਤ ਨੂੰ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ ਕਿ ਉਹ ਐਤਵਾਰ ਸਵੇਰੇ ਸਰੰਡਰ ਕਰੇਗਾ। ਉਸਨੇ ਅੱਜ ਸਵੇਰੇ ਗੁਰਦੁਆਰਾ ਜਨਮ ਅਸਥਾਨ ਸੰਤ ਖਾਲਸਾ ਵਿਖੇ ਪਾਠ ਕੀਤਾ ਤੇ ਇਸ ਮਗਰੋਂ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤ ਨੂੰ ਸੰਬੋਧਨ ਵੀ ਕੀਤਾ।
ਇਸ ਉਪਰੰਤ ਆਈ ਜੀ ਇੰਟੈਲੀਜੈਂਸ ਦੀ ਅਗਵਾਈ ਹੇਠ ਟੀਮ ਨੇ ਉਸਨੂੰ ਗ੍ਰਿਫਤਾਰ ਕਰ ਲਿਆ।







