ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 1
ਅੱਜ ਯਾਨੀ 1 ਨਵੰਬਰ 2022 ਤੋਂ ਪੈਟਰੋਲ ਅਤੇ ਡੀਜ਼ਲ 40 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਨਵੀਂਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ। ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਕੋਲਕਾਤਾ ‘ਚ 106.03 ਰੁਪਏ, ਮੁੰਬਈ ‘ਚ 106.31 ਰੁਪਏ ਅਤੇ ਚੇਨਈ ‘ਚ 102.63 ਰੁਪਏ ਪ੍ਰਤੀ ਲੀਟਰ ਸੀ। ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਮੱਦੇਨਜ਼ਰ ਇਹ ਰਾਹਤ ਦੀ ਉਮੀਦ ਸੀ। ਪਿਛਲੇ ਕੁਝ ਸਮੇਂ ਤੋਂ ਕੱਚੇ ਤੇਲ ਦੀ ਕੀਮਤ 95 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਬਣੀ ਹੋਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਛੇ ਮਹੀਨਿਆਂ ਤੋਂ ਵੱਧ ਸਮੇਂ ਤੱਕ ਸਥਿਰ ਰਹਿਣ ਤੋਂ ਬਾਅਦ ਆਈ ਹੈ। ਇਨ੍ਹਾਂ ਦੀਆਂ ਕੀਮਤਾਂ ‘ਚ ਆਖਰੀ ਕਟੌਤੀ ਇਸ ਸਾਲ 7 ਅਪ੍ਰੈਲ ਨੂੰ ਕੀਤੀ ਗਈ ਸੀ।







