ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜਨਵਰੀ 2025)

 ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜਨਵਰੀ 2025)

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ {ਪੰਨਾ 954}

ਪਦ ਅਰਥ: ਰਾਹਿ ਦਸਿਐ = ਰਾਹ ਦੱਸਣ ਨਾਲ। ਅੰਧੇ ਕੈ ਰਾਹਿ ਦਸਿਐ = ਅੰਨ੍ਹੇ ਦੇ ਰਾਹ ਦੱਸਣ ਨਾਲ, ਜੇ ਅੰਨ੍ਹਾ ਮਨੁੱਖ ਰਾਹ ਦੱਸੇ। ਸੁ = ਉਹੀ ਮਨੁੱਖ। ਉਝੜਿ = ਕੁਰਾਹੇ। ਏਹਿ = (ਲਫ਼ਜ਼ ‘ਇਹ’ ਜਾਂ ‘ਏਹ’ ਤੋਂ ‘ਏਹਿ’ ਬਹੁ-ਵਚਨ ਹੈ) ਇਹ ਬੰਦੇ। ਆਖੀਅਨਿ = ਆਖੇ ਜਾਂਦੇ ਹਨ (ਨੋਟ: ਲਫ਼ਜ਼ ‘ਆਖੀਅਨੁ’ ਅਤੇ ‘ਆਖਿਅਨਿ’ ਵਿਚ ਫ਼ਰਕ ਵੇਖਣ ਜੋਗ ਹੈ, ਵੇਖੋ ‘ਗੁਰਬਾਣੀ ਵਿਆਕਰਣ’) । ਮੁਖਿ = ਮੂੰਹ ਉਤੇ। ਲੋਇਣ = ਅੱਖਾਂ।

ਅਰਥ: ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ। (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ।1।

Leave a Reply

Your email address will not be published. Required fields are marked *

View in English