ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਮਾਰਚ 2025)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਮਾਰਚ 2025)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

Leave a Reply

Your email address will not be published. Required fields are marked *

View in English