ਅੱਜ ਸੋਨੀਪਤ ਅਦਾਲਤ ਵਿਚ ਪੇਸ਼ ਹੋਣਗੇ ਅਰਵਿੰਦ ਕੇਜਰੀਵਾਲ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਫਰਵਰੀ 17

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੋਨੀਪਤ ਅਦਾਲਤ ਵਿਚ ਪੇਸ਼ ਹੋਣਗੇ। ਹਾਲ ਹੀ ਵਿਚ ਹਰਿਆਣਾ ਸਰਕਾਰ ਨੇ ਯਮੁਨਾ ਨਦੀ ਦੇ ਪਾਣੀ ਨੂੰ ਜ਼ਹਿਰੀਲਾ ਕਰਨ ਦੇ ਦੋਸ਼ਾਂ ਤੋਂ ਬਾਅਦ ਸੋਨੀਪਤ ਵਿਚ ਕੇਜਰੀਵਾਲ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 2-ਡੀ ਅਤੇ 54 ਦੇ ਤਹਿਤ ਉਨ੍ਹਾਂ ਦੇ ਵਿਰੁੱਧ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਬਾਅਦ ਸੋਨੀਪਤ ਸੀ.ਜੇ.ਐਮ. ਅਦਾਲਤ ਵਿਚ ਉਨ੍ਹਾਂ ਦੀ ਪੇਸ਼ੀ 17 ਫਰਵਰੀ ਲਈ ਨਿਰਧਾਰਤ ਕੀਤੀ ਗਈ ਸੀ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਯਮੁਨਾ ਨਦੀ ਰਾਹੀਂ ਦਿੱਲੀ ਜਾਣ ਵਾਲੇ ਪਾਣੀ ਨੂੰ ਜ਼ਹਿਰੀਲਾ ਕਿਹਾ ਸੀ। ਜਿਸ ਕਾਰਨ, ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵਲੋਂ, ਸੋਨੀਪਤ ਦੇ ਰਾਏ ਜਲ ਸੇਵਾਵਾਂ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਸ਼ੀਸ਼ ਕੌਸ਼ਿਕ ਨੇ ਸੋਨੀਪਤ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ।

Leave a Reply

Your email address will not be published. Required fields are marked *

View in English