ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 24
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਦੱਸ ਦਈਏ ਕਿ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ।
ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ।







