ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 18
ਚੋਣ ਕਮਿਸ਼ਨ ਅੱਜ ਉੱਤਰ-ਪੂਰਬੀ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਅੱਜ ਐਲਾਨ ਕਰੇਗਾ।
ਜ਼ਿਕਰਯੋਗ ਹੈ ਕਿ ਉੱਤਰ-ਪੂਰਬ ਦੇ ਤਿੰਨੋਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਮਾਰਚ 2023 ਵਿੱਚ ਖਤਮ ਹੋ ਰਿਹਾ ਹੈ। ਵਿਧਾਨ ਸਭਾ ਦਾ ਕਾਰਜਕਾਲ ਨਾਗਾਲੈਂਡ ਵਿੱਚ 12 ਮਾਰਚ, ਮੇਘਾਲਿਆ ਵਿੱਚ 15 ਮਾਰਚ ਅਤੇ ਤ੍ਰਿਪੁਰਾ ਵਿੱਚ 22 ਮਾਰਚ ਨੂੰ ਖ਼ਤਮ ਹੋ ਰਿਹਾ ਹੈ।







