ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਐਤਵਾਰ ਸਵੇਰੇ ਅੱਤਵਾਦੀਆਂ ਨੇ ਇਕ ਸੇਵਾਮੁਕਤ ਪੁਲਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਪੁਲਿਸ ਮੁਤਾਬਕ ਇਹ ਘਟਨਾ ਉਦੋਂ ਵਾਪਰੀ ਜਦੋਂ ਸੇਵਾਮੁਕਤ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੁਹੰਮਦ ਸ਼ਫੀ ਗੈਂਟਮੁੱਲਾ ਇਲਾਕੇ ਦੀ ਇੱਕ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਸਨ।ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਕਸ਼ਮੀਰ ਜ਼ੋਨ ਪੁਲਿਸ ਨੇ ਟਵਿੱਟਰ ‘ਤੇ ਕਿਹਾ, “ਅੱਤਵਾਦੀਆਂ ਨੇ ਗੈਂਟਮੁਲਾ ਵਿੱਚ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ‘ਤੇ ਗੋਲੀਬਾਰੀ ਕੀਤੀ, ਜਦੋਂ ਉਹ ਮਸਜਿਦ ਵਿੱਚ ਅਜ਼ਾਨ ਪੜ੍ਹ ਰਿਹਾ ਸੀ ਅਤੇ ਉਸਦੀ ਮੌਤ ਹੋ ਗਈ,” ।
ਜੰਮੂ-ਕਸ਼ਮੀਰ ‘ਚ ਸਰਚ ਆਪਰੇਸ਼ਨ ਜਾਰੀ:
ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਹਾਲ ਹੀ ‘ਚ ਫੌਜ ਦੇ ਦੋ ਵਾਹਨਾਂ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਦੇ ਤੁਰੰਤ ਬਾਅਦ, ਸੁਰੱਖਿਆ ਬਲਾਂ ਨੇ ਰਾਜੌਰੀ ਦੇ ਨੇੜਲੇ ਥਾਨਾਮੰਡੀ ਸਮੇਤ ਸੰਘਣੇ ਜੰਗਲਾਂ ਵਾਲੇ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।ਹਾਲਾਂਕਿ ਫਰਾਰ ਅੱਤਵਾਦੀਆਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਸ਼ਨੀਵਾਰ ਦੁਪਹਿਰ ਢੇਰਾ ਕੀ ਗਲੀ ਇਲਾਕੇ ‘ਚ ਇਕ ਜੰਗਲ ਦੇ ਅੰਦਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ।ਸੁਰੱਖਿਆ ਏਜੰਸੀਆਂ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਗੋਲੀਬਾਰੀ ਸੁਰੱਖਿਆ ਬਲਾਂ ਵੱਲੋਂ ਇੱਕ ਕੁਦਰਤੀ ਗੁਫਾ ਦੀ ਜਾਂਚ ਦੌਰਾਨ ਕੀਤੀ ਗਈ ਸੀ।
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ ਹੈ ਕਿ ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਗੈਂਟਮੁੱਲਾ ਦੇ ਰਹਿਣ ਵਾਲੇ ਸਾਬਕਾ ਐੱਸਐੱਸਪੀ ਮੁਹੰਮਦ ਸ਼ਫੀ ‘ਤੇ ਹਮਲਾ ਕੀਤਾ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਮਸਜਿਦ ‘ਚ ਅਜ਼ਾਨ ਦੇ ਰਿਹਾ ਸੀ। ਗੋਲੀ ਲੱਗਣ ਕਾਰਨ ਉਸ ਦੀ ਜਾਨ ਚਲੀ ਗਈ। ਜੰਮੂ-ਕਸ਼ਮੀਰ ਪੁਲਿਸ ਨੇ ਕਿਹਾ ਹੈ ਕਿ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।







